Tuesday, July 14, 2020
PoliticsTravel

ਕਾਂਗਰਸ ਨੇ ਦੇਸ਼ ਦੇ ਕਿਸਾਨਾਂ ਨਾਲ ਹਮੇਸ਼ਾ ਧੋਖਾ ਕੀਤਾ-ਮੋਦੀ

ਅੱਜ ਇਥੇ ਮਲੋਟ ਵਿਖੇ ਕਰਵਾਈ ਗਈ ਕਿਸਾਨ-ਖੇਤ ਮਜ਼ਦੂਰ ਧੰਨਵਾਦ ਰੈਲੀ ‘ਚ ਉਚੇਚੇ ਤੌਰ ‘ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ, ਹਰਿਆਣਾ ਤੇ ਰਾਜਸਥਾਨ ਤੋਂ ਆਏ ਵੱਡੀ ਗਿਣਤੀ ਵਿਚ ਕਿਸਾਨਾਂ ਅਤੇ ਅਕਾਲੀ-ਭਾਜਪਾ ਵਰਕਰਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਜਿਥੇ ਫ਼ਸਲਾਂ ਵਿਚ ਕੀਤੇ ਗਏ ਵਾਧੇ ਨੂੰ ਕਿਸਾਨਾਂ ਦੇ ਹਿੱਤ ‘ਚ ਲਿਆ ਗਿਆ ਵੱਡਾ ਫ਼ੈਸਲਾ ਦੱਸਿਆ, ਉਥੇ ਪੰਜਾਬ ਦੇ ਕਿਸਾਨਾਂ ਵਲੋਂ ਦੇਸ਼ ਦੇ ਅੰਨ ਭੰਡਾਰ ਨੂੰ ਭਰਨ ਲਈ ਕੀਤੀ ਹੱਡ ਭੰਨਵੀਂ ਮਿਹਨਤ ਦੀ ਵੀ ਭਰਪੂਰ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਦੇਸ਼ ਦਾ ਅੰਨ ਭੰਡਾਰ ਭਰਨ ਵਾਲੇ ਪੰਜਾਬ ਦੇ ਕਿਸਾਨਾਂ ਅੱਗੇ ਮੇਰਾ ਸਿਰ ਝੁਕਦਾ ਹੈ, ਜਿਨ੍ਹਾਂ ਕਣਕ, ਝੋਨਾ, ਕਪਾਹ, ਦਾਲਾਂ ਦੇ ਉਤਪਾਦਨ ਵਿਚ ਸਾਰੇ ਰਿਕਾਰਡ ਤੋੜ ਦਿੱਤੇ ਹਨ | ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਆਪਣੀ ਬਹਾਦਰੀ ਅਤੇ ਦਿ੍ੜ੍ਹਤਾ ਨਾਲ ਦੇਸ਼ ‘ਤੇ ਆਏ ਹਰ ਸੰਕਟ ਦਾ ਅੱਗੇ ਹੋ ਕੇ ਸਾਹਮਣਾ ਕੀਤਾ ਤੇ ਪੰਜਾਬੀ ਜਿਥੇ ਵੀ ਗਏ, ਉਨ੍ਹਾਂ ਆਪਣੀ ਮਿਹਨਤ ਦਾ ਲੋਹਾ ਮਨਵਾਇਆ | ਇਸ ਦੇ ਨਾਲ ਹੀ ਉਨ੍ਹਾਂ ਪਰਾਲੀ ਸਮੇਤ ਖੇਤੀ ਦੀ ਰਹਿੰਦ-ਖੂੰਹਦ ਨੂੰ ਸਾੜਨ ਕਾਰਨ ਪੈਦਾ ਹੋ ਰਹੇ ਪ੍ਰਦੂਸ਼ਣ ‘ਤੇ ਵੀ ਗੰਭੀਰ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦਾ ਸੱਦਾ ਦਿੱਤਾ | ਭਾਸ਼ਣ ਦੀ ਸ਼ੁਰੂਆਤ ‘ਚ ਉਨ੍ਹਾਂ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਚਰਨ ਛੋਹ ਪ੍ਰਾਪਤ ਧਰਤੀ ਅਤੇ 40 ਮੁਕਤਿਆਂ ਨੂੰ ਪ੍ਰਣਾਮ ਕੀਤਾ | ਉਨ੍ਹਾਂ ਆਖਿਆ ਕਿ ਮੈਨੂੰ ਵੀ ਪੰਜਾਬ ਦੀ ਮਿੱਟੀ ਨਾਲ ਜੁੜਨ ਦਾ ਸੁਭਾਗ ਪ੍ਰਾਪਤ ਹੋਇਆ ਹੈ | ਇਸ ਮੌਕੇ ਰੈਲੀ ਨੂੰ ਸੰਬੋਧਨ ਕਰਦਿਆਂ ਸ: ਪ੍ਰਕਾਸ਼ ਸਿੰਘ ਬਾਦਲ ਨੇ ਫ਼ਸਲਾਂ ਦੇ ਸਮਰਥਨ ਮੁੱਲ ‘ਚ ਕੀਤੇ ਗਏ ਵਾਧੇ ਨੂੰ ਇਤਿਹਾਸਕ ਦੱਸਦਿਆਂ ਜਿਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ, ਉਥੇ ਇਹ ਵੀ ਕਿਹਾ ਕਿ ਕਿਸਾਨਾਂ ਦੀ ਬਾਂਹ ਫੜਨ ਵਾਲੇ ਸ੍ਰੀ ਨਰਿੰਦਰ ਮੋਦੀ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਹਨ | ਇਸ ਤੋਂ ਪਹਿਲਾਂ ਰੈਲੀ ਨੂੰ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ, ਸਾਬਕਾ ਉੱਪ-ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਸ੍ਰੀ ਸ਼ਵੇਤ ਮਲਿਕ ਨੇ ਵੀ ਸੰਬੋਧਨ ਕੀਤਾ | ਇਸ ਮੌਕੇ 5 ਕਿਸਾਨਾਂ ਨੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਧੰਨਵਾ

up2mark
the authorup2mark

Leave a Reply