Monday, July 6, 2020
Featured

ਸਾਬਕਾ ਪ੍ਰਧਾਨ ਮੰਤਰੀ ਵਾਜਪੇਈ ਨੂੰ ਮਿਲਣ ਪਹੁੰਚੇ PM ਮੋਦੀ

ਨਵੀਂ ਦਿੱਲੀ — ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਦੇਰ ਸ਼ਾਮ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪੇਈ ਦੀ ਸਿਹਤ ਜਾਣਨ ਲਈ ਏਮਸ ਪਹੁੰਚੇ। ਉਨ੍ਹਾਂ ਨੂੰ ਪਿਛਲੇ 3 ਦਿਨਾਂ ਤੋਂ ਵੇਂਟੀਲੇਟਰ ‘ਤੇ ਰੱਖਿਆ ਗਿਆ ਹੈ। ਬੁੱਧਵਾਰ ਸਵੇਰ ਤੋਂ ਹੀ ਅਟਲ ਬਿਹਾਰੀ ਵਾਜਪੇਈ ਦੀ ਸਿਹਤ ਨਾਜ਼ੁਕ ਦੱਸੀ ਜਾ ਰਹੀ ਹੈ। ਐਮਸ ਦੇ ਮਾਹਿਰ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਸਿਹਤ ‘ਤੇ ਨਜ਼ਰ ਬਣਾਏ ਹੋਏ ਹਨ। ਦੱਸ ਦਈਏ ਕਿ ਪਿਛਲੇ 9 ਹਫਤਿਆਂ ਤੋਂ ਏਮਸ ‘ਚ ਦਾਖਲ ਹਨ ਅਤੇ ਪਿਛਲੇ 24 ਘੰਟਿਆਂ ਤੋਂ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਵਾਜਪੇਈ ਯੂ. ਟੀ. ਆਈ. ਇੰਫੈਕਸ਼ਨ, ਲੋਵਰ ਰੈਸਪਰੇਟਰੀ ਇੰਫੈਕਸ਼ਨ ਅਤੇ ਕਿਡਨੀ ਸੰਬੰਧੀ ਬੀਮਾਰੀਆਂ ਕਾਰਨ ਏਮਸ ਦਿੱਲੀ ‘ਚ ਦਾਖਲ ਹਨ। ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਹਾਲਾਂਕਿ ਏਮਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੇ ਸਿਹਤ ‘ਚ ਲਗਾਤਾਰ ਸੁਧਾਰ ਦੀ ਗੱਲ ਕਹੀ ਜਾ ਰਹੀ ਹੈ। ਪ੍ਰਧਾਨਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਉਨ੍ਹਾਂ ਪੀਯੂਸ਼ ਗੋਇਲ, ਮਿਨਾਕਸ਼ੀ ਲੇਖੀ ਅਤੇ ਹਰਸ਼ਵਰਧਨ ਉਨ੍ਹਾਂ ਨੂੰ ਦੇਖਣ ਲਈ ਪਹੁੰਚੇ।

up2mark
the authorup2mark

Leave a Reply