Sunday, November 29, 2020
Crime

3 ਗ੍ਰਾਮ ਹੈਰੋਇਨ ਤੇ 68 ਨਸ਼ੇ ਵਾਲੇ ਕੈਪਸੂਲਾਂ ਸਮੇਤ 2 ਕਾਬੂ

ਸਥਾਨਕ ਕਿਸ਼ਨਗੜ੍ਹ ਪੁਲਸ ਪਾਰਟੀ ਵੱਲੋਂ ਚੌਕੀ ਇੰਚਾਰਜ ਏ. ਐੱਸ. ਆਈ. ਸੁਖਜੀਤ ਸਿੰਘ ਬੈਂਸ ਦੀ ਅਗਵਾਈ ‘ਚ ਨਾਕੇਬੰਦੀ ਦੌਰਾਨ 2 ਨੌਜਵਾਨਾਂ ਨੂੰ 3 ਗ੍ਰਾਮ ਹੈਰੋਇਨ ਅਤੇ 68 ਨਸ਼ੇ ਵਾਲੇ ਕੈਪਸੂਲਾਂ ਸਮੇਤ ਕਾਬੂ ਕੀਤਾ ਗਿਆ ਹੈ। ਚੌਕੀ ਇੰਚਾਰਜ ਕਿਸ਼ਨਗੜ੍ਹ ਸੁਖਜੀਤ ਸਿੰਘ ਬੈਂਸ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਪੁਲਸ ਪਾਰਟੀ ਸਮੇਤ ਕਿਸ਼ਨਗੜ੍ਹ-ਕਰਤਾਰਪੁਰ ਲਿੰਕ ਸੜਕ ‘ਤੇ ਸੰਘਵਾਲ ਵਾਲੇ ਮੋੜ ਦੇ ਨਜ਼ਦੀਕੀ ਅਮਰੂਦਾਂ ਦੇ ਬਾਗ ਕੋਲ ਨਾਕਾ ਲਾਇਆ ਹੋਇਆ ਸੀ। ਇਸੇ ਦੌਰਾਨ ਕਰਤਾਰਪੁਰ ਵੱਲੋਂ ਇਕ ਸਵਿੱਫਟ ਕਾਰ ਨੂੰ ਰੋਕ ਕੇ ਸ਼ੱਕ ਦੇ ਆਧਾਰ ‘ਤੇ ਜਦੋਂ ਤਲਾਸ਼ੀ ਲਈ ਤਾਂ ਕਾਰ ‘ਚੋਂ 3 ਗ੍ਰਾਮ ਹੈਰੋਇਨ ਅਤੇ 68 ਨਸ਼ੇ ਵਾਲੇ ਕੈਪਸੂਲ ਬਰਾਮਦ ਹੋਏ। ਕਾਰ ਸਵਾਰ ਮੁਲਜ਼ਮਾਂ ਦੀ ਪਛਾਣ ਜੋਧਵੀਰ ਸਿੰਘ ਉਰਫ ਜੋਧਾ ਪੁੱਤਰ ਰਾਮਪਾਲ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਜਸਵਿੰਦਰ ਸਿੰਘ ਦੋਵੇਂ ਵਾਸੀ ਅਲਾਵਲਪੁਰ ਥਾਣਾ ਆਦਮਪੁਰ ਵਜੋਂ ਹੋਈ। ਸਥਾਨਕ ਪੁਲਸ ਵੱਲੋਂ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰਕੇ ਮਾਣਯੋਗ ਅਦਾਲਤ ‘ਚ ਪੇਸ਼ ਕਰਨ ਉਪਰੰਤ ਜੇਲ ਭੇਜ ਦਿੱਤਾ ਗਿਆ ਹੈ।

up2mark
the authorup2mark

Leave a Reply