Tuesday, December 1, 2020
Politics

ਕੋਟਕਪੂਰਾ ਗੋਲ਼ੀ ਕਾਂਡ ਚ ਬਾਦਲ ਦੀ ਭੂਮਿਕਾ, ਰਿਪੋਰਟ ਵਿਚ ਹੋਏ ਵੱਡੇ ਖੁਲਾਸੇ

ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿੱਚ ਤਿੰਨ ਸਾਲ ਪਹਿਲਾਂ ਕੋਟਕਪੂਰਾ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਵਿਰੋਧ ਕਰ ਰਹੇ ਸਿੱਖਾਂ ‘ਤੇ ਹੋਈ ਪੁਲਿਸ ਕਾਰਵਾਈ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਦਾ ਨਾਂ ਸਾਹਮਣੇ ਆਇਆ ਹੈ। ਬੀਤੀ 16 ਅਗਸਤ ਨੂੰ ਸੌਂਪੀ ਗਈ ਵੱਖਰੀ ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਕੋਟਕਪੂਰਾ ਵਿੱਚ ਹੋਈ ਪੁਲਿਸ ਕਾਰਵਾਈ ਵਿੱਚ ਮੁੱਖ ਮੰਤਰੀ ਦਫ਼ਤਰ ਨੂੰ ਜਾਣਕਾਰੀ ਦਿੱਤੀ ਜਾਂਦੀ ਰਹੀ ਸੀ।

ਜ਼ਿਕਰਯੋਗ ਹੈ ਕਿ ਪਹਿਲਾਂ ਕਮਿਸ਼ਨ ਨੇ ਆਪਣੀ ਪੜਤਾਲ ਵਿੱਚ ਕਿਹਾ ਸੀ ਕਿ ਇਨ੍ਹਾਂ ਪੁਲਿਸ ਕਾਰਵਾਈਆਂ ਵਿੱਚ ਮੁੱਖ ਮੰਤਰੀ ਦਫ਼ਤਰੀ ਦੀ ਭੂਮਿਕਾ ਹੋ ਸਕਦੀ ਹੈ ਪਰ ਹੁਣ ਦੱਸਿਆ ਗਿਆ ਹੈ ਕਿ ਪੁਲਿਸ ਕਾਰਵਾਈਆਂ ਦੌਰਾਨ ਮੁੱਖ ਮੰਤਰੀ ਦਫ਼ਤਰ ਨੂੰ ਲਗਾਤਾਰ ਸੂਚਨਾ ਦਿੱਤੀ ਜਾਂਦੀ ਰਹੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਪਾਸੋਂ ਸੋਮਵਾਰ ਨੂੰ ਇਹ ਨਵੀਂ ਸਪਲੀਮੈਂਟਰੀ ਰਿਪੋਰਟ ਪ੍ਰਾਪਤ ਕੀਤੀ।

ਕਮਿਸ਼ਨ ਵੱਲੋਂ ਵੱਖਰੇ ਤੌਰ ‘ਤੇ ਸਰਕਾਰ ਨੂੰ ਦਿੱਤੀ ਕਾਰਵਾਈ ਸਿਫਾਰਿਸ਼ (ਐਕਸ਼ਨ ਟੇਕਨ) ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਜਿਵੇਂ ਇਹ ਮਾਮਲਾ ਸੀਬੀਆਈ ਨੂੰ ਭੇਜਿਆ ਗਿਆ ਹੈ ਤਾਂ ਇਸ ਦੀ ਪੜਤਾਲ ਹੁਣ ਜਾਂਚ ਏਜੰਸੀ ਕਰੇਗੀ।

ਜ਼ਿਕਰਯੋਗ ਹੈ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ ਵਿਧਾਨ ਸਭਾ ਵਿੱਚ ਪੇਸ਼ ਕੀਤੀ ਜਾ ਚੁੱਕੀ ਹੈ। ਇਸ ‘ਤੇ ਭਲਕੇ ਯਾਨੀ ਮੰਗਲਵਾਰ ਨੂੰ ਦੋ ਘੰਟੇ ਲਈ ਬਹਿਸ ਰੱਖੀ ਗਈ ਹੈ ਤੇ ਇਸ ਬਹਿਸ ਦਾ ਟੈਲੀਵਿਜ਼ਨ ਰਾਹੀਂ ਸਿੱਧਾ ਪ੍ਰਸਾਰਣ ਵੀ ਕੀਤਾ ਜਾਵੇਗਾ।

up2mark
the authorup2mark

Leave a Reply