ਕਪਿਲ ਸ਼ਰਮਾ ਦੇ ਪ੍ਰੋਡਕਸ਼ਨ ਹਾਊਸ ‘ਚ ਬਣ ਰਹੀ ਫਿਲਮ ‘ਸੰਨ ਆਫ ਮਨਜੀਤ ਸਿਘ’ ਦੀ ਫਰਸਟ ਲੁੱਕ ਛੇਤੀ ਹੋਵੇਗੀ ਰਿਲੀਜ਼

0
432

ਕਾਮੇਡੀਅਨ ਤੇ ਅਭਿਨੇਤਾ ਕਪਿਲ ਸ਼ਰਮਾ ਆਪਣੇ ਪ੍ਰੋਡਕਸ਼ਨ ਹਾਊਸ K9 ਫਿਲਮਜ਼ ਹੇਠ ਬਣਨ ਜਾ ਰਹੀ ਪੰਜਾਬੀ ਫਿਲਮ ‘ਸੰਨ ਆਫ ਮਨਜੀਤ ਸਿੰਘ’ ਰਾਹੀਂ ਮਨੋਰੰਜਨ ਦੀ ਦੁਨੀਆ ‘ਚ ਵਾਪਸੀ ਕਰਨ ਜਾ ਰਹੇ ਹਨ। ਇਸ ਫਿਲਮ ਨੂੰ ਕਪਿਲ ਸ਼ਰਮਾ ਦੀ K9 ਪ੍ਰੋਡਕਸ਼ਨ ਹਾਊਸ ਦੇ ਨਾਲ ਸੈਵਨ ਕਲਰ ਮੋਸ਼ਨ ਪ੍ਰਾਈਵੇਟ ਲਿਮਟਿਡ ਅਤੇ ਸਾਗਾ ਮਿਲ ਕੇ ਬਣਾ ਰਹੇ ਹਨ। ਹਾਲ ਹੀ ‘ਚ ਕਪਿਲ ਸ਼ਰਮਾ ਨੇ ਆਪਣੇ ਅਧਿਕਾਰਕ ਟਵਿਟਰ ਅਕਾਊਂਟ ‘ਤੇ ਇਕ ਵੀਡੀਓ ਸ਼ੇਅਰ ਕਰਕੇ ਫਿਲਮ ਬਾਰੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਛੇਤੀ ਹੀ ਫਿਲਮ ਦੀ ਫਰਸਟ ਲੁੱਕ ਰਿਲੀਜ਼ ਕੀਤੀ ਜਾਵੇਗੀ।

ਜੇਕਰ ਫਿਲਮ ਦੀ ਸਟਾਰਕਾਸਟ ਬਾਰੇ ਗੱਲ ਕਰੀਏ ਤਾਂ ਗੁਰਪ੍ਰੀਤ ਘੁੱਗੀ, ਬੀ. ਐੱਨ. ਸ਼ਰਮਾ, ਕਰਮਜੀਤ ਅਨਮੋਲ, ਜਪਜੀ ਖਹਿਰਾ, ਦਮਨਪ੍ਰੀਤ ਸਿੰਘ, ਤਾਨਿਆ, ਮਲਕੀਤ ਰੌਨੀ ਅਤੇ ਹਾਰਬੀ ਸੰਘਾ ਵਰਗੇ ਕਲਾਕਾਰ ਅਹਿਮ ਭੂਮਿਕਾ ‘ਚ ਨਜ਼ਰ ਆਉਣਗੇ। ਫਿਲਮ ਦਾ ਨਿਰਦੇਸ਼ਨ ਵਿਕਰਮ ਗਰੋਵਰ ਵਲੋਂ ਕੀਤਾ ਗਿਆ, ਜਦਕਿ ਕਪਿਲ ਸ਼ਰਮਾ, ਸੁਮਿਤ ਸਿੰਘ ਤੇ ਗੁਰਪ੍ਰੀਤ ਘੁੱਗੀ ਮਿਲ ਕੇ ਫਿਲਮ ਪ੍ਰੋਡਿਊਸ ਕਰ ਰਹੇ ਹਨ। ਇਸ ਤੋਂ ਇਲਾਵਾ ਇਹ ਫਿਲਮ 12 ਅਕਤੂਬਰ, 2018 ਨੂੰ ਸਿਨੇਮਾਘਰਾਂ ‘ਚ ਦਸਤਕ ਦੇਵੇਗੀ।

LEAVE A REPLY

Please enter your comment!
Please enter your name here