ਮੋਦੀ ਖਿਲਾਫ ਹੋਏ ਕਿਸਾਨ !

  0
  544
  breaking news punjab

  Mansa farmers protest: 1942 ਵਿੱਚ ਭਾਰਤ ਨੂੰ ਅੰਗਰੇਜਾਂ ਤੋਂ ਮੁਕਤ ਕਰਾਉਣ ਲਈ ਚਲਾਏ ਗਏ ਭਾਰਤ ਛੱਡੋ ਅੰਦੋਲਨ ਦੀ ਵਰੇਗੰਢ ਮੌਕੇ ਰੋਸ ਮੁਜਾਹਰਾ ਕੀਤਾ ਗਿਆ । ਦੇਸ਼ ਨੂੰ ਕਾਰਪੋਰੇਟ ਘਰਾਣਿਆਂ ਅਤੇ ਕਰੱਪਟ ਲੀਡਰਾਂ ਤੋਂ ਮੁਕਤ ਕਰਾਉਣ ਲਈ ਸੀ.ਪੀ.ਆਈ. (ਐਮ ਐਲ) ਅਤੇ ਭਰਾਤਰੀ ਜੱਥੇਬੰਦੀਆਂ ਵੱਲੋਂ ਭਾਰਤ ਛੱਡੋ ਅੰਦੋਲਨ ਦੀ ਵਰੇਗੰਢ ਮੌਕੇ ਮਾਨਸਾ ਦੇ ਮਾਲ ਗੋਦਾਮ ਚੌਕ ‘ਚ ਮੁਜਾਹਰਾ ਕਰਕੇ ਗ੍ਰਿਫਤਾਰੀਆਂ ਦਿੱਤੀਆਂ ਗਈਆਂ। ਇਸ ਦੌਰਾਨ ਜੰਮ ਕੇ ਕਰੱਪਟ ਲੀਡਰਾਂ ਖਿਲਾਫ ਨਾਰੇਬਾਜ਼ੀ ਵੀ ਕੀਤੀ ਗਈ। ਗ੍ਰਿਫਤਾਰੀਆਂ ਤੋਂ ਪਹਿਲਾਂ ਪੁਲਿਸ ਅਤੇ ਜੱਥੇਬੰਦੀਆਂ ਦੇ ਵਰਕਰਾਂ ਦੇ ਵਿਚਕਾਰ ਹਲਕੀ ਝੜਪ ਵੀ ਹੋਈ ।ਗ੍ਰਿਫਤਾਰੀ ਤੋਂ ਬਾਦ ਆਗੂਆਂ ਨੇ ਮੋਦੀ ਸਰਕਾਰ ਤੇ ਵਾਇਦਾ ਖਿਲਾਫੀ ਦਾ ਦੋਸ਼ ਲਗਾਉਦਿਆਂ ਮੋਦੀ ਨੂੰ ਸੱਤਾ ਛੱਡਣ ਦੀ ਅਪੀਲ ਕੀਤੀ। ਇਸ ਮੌਕੇ ਮੁਜਾਹਰਾ ਕਾਰੀਆਂ ਨੇ ਦੋਸ਼ ਲਾਇਆ ਕਿ ਕਾਰਪੋਰੇਟ ਘਰਾਣਿਆਂ ਤੇ ਕਰੱਪਟ ਲੀਡਰਾਂ ਵੱਲੋਂ ਦੇਸ਼ ਨੂੰ ਦੋਹੇਂ ਹੱਥੀ ਲੁੱਟਿਆ ਜਾ ਰਿਹਾ ਹੈ। ਇਸ ਸਬੰਧੀ ਜੱਥੇਬੰਦੀ ਦੇ ਆਗੂ ਬਲਕਰਨ ਸਿੰਘ ਬੱਲੀ ਨੇ ਕਿਹਾ ਕਿ ਅੱਜ ਅਸੀ ਕਾਰਪੋਰੇਟ ਘਰਾਣਿਆਂ ਨੂੰ ਦੇਸ਼ ਚੋਂ ਬਾਹਰ ਕੱਢਣ ਲਈ ਵਿੱਢੇ ਅੰਦੋਲਨ ਤਹਿਤ ਗ੍ਰਿਫਤਾਰੀਆਂ ਦੇਣ ਆਏ ਹਾਂ।ਭਾਰਤ ਛੱਡੋ ਅੰਦੋਲਨ ਦੀ ਵਰੇਗੰਢ ਤੇ ਜੱਥੇਬੰਦੀਆਂ ਦੇ ਵਰਕਰਾਂ ਅਤੇ ਆਗੂਆਂ ਵੱਲੋਂ ਰੋਸ ਮੁਜਾਹਰਾ ਕਰਦਿਆਂ ਖੁਦ ਨੂੰ ਮਾਨਸਾ ਕਚਿਹਰੀ ਵਿੱਚ ਗ੍ਰਿਫਤਾਰੀਆਂ ਲਈ ਪੇਸ਼ ਕੀਤਾ ਗਿਆ। ਪੁਲਿਸ ਵੱਲੋਂ ਇਨਾਂ ਮੁਜਾਹਰਾ ਕਾਰੀਆਂ ਨੂੰ ਰੋਕਣ ਦੀ ਕੋਸ਼ਿਸ਼ ਦਰਮਿਆਨ ਹਲਕੀ ਧੱਕਾ ਮੁੱਕੀ ਵੀ ਹੋਈ ਪਰ ਪੁਲਿਸ ਵੱਲੋਂ ਇਨਾਂ ਨੂੰ ਗ੍ਰਿਫਤਾਰ ਕਰ ਲੈਣ ਤੋਂ ਬਾਅਦ ਮਾਮਲਾ ਸ਼ਾਂਤ ਹੋ ਗਿਆ। ਗ੍ਰਿਫਤਾਰ ਕੀਤੇ ਗਏ ਆਗੂਆਂ ਰਾਜਵਿੰਦਰ ਸਿੰਘ ਰਾਣਾ ਅਤੇ ਗੋਰਾ ਸਿੰਘ ਭੈਣੀਬਾਘਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਗਠਨ ਵੇਲੇ ਮਜਦੂਰਾਂ ਅਤੇ ਕਿਸਾਨਾਂ ਦੇ ਭਲੇ ਦੀ ਗੱਲ ਕੀਤੀ ਸੀ ਪਰ ਹੁਣ ਉਹ ਕੀਤੇ ਵਾਅਦੇ ਭੁੱਲ ਚੁੱਕੀ ਹੈ ਅਤੇ ਕਾਰਪੋਰੇਟ ਘਰਾਣਿਆਂ ਪੱਖੀ ਹੋਈ ਦਿਸਦੀ ਹੈ। ਉਹਨਾਂ ਕਿਹਾ ਜਦੋ ਤੱਕ ਕਿਸਾਨਾਂ ਮਜਦੂਰਾਂ ਦਾ ਕਰਜਾ ਮਾਫ ਨਹੀ ਹੁੰਦਾ, ਸੰਘਰਸ਼ ਜਾਰੀ ਰਹੇਗਾ

  LEAVE A REPLY

  Please enter your comment!
  Please enter your name here