ਸਿੱਖ ਨੌਜਵਾਨ ਨਾਲ ਕੁੱਟਮਾਰ ਦੇ ਮਾਮਲੇ ‘ਚ ASI ਨਰਿੰਦਰ ਸਿੰਘ ਵਿਰੁੱਧ ਦਰਜ ਹੋਇਆ ਮਾਮਲਾ

0
762
breaking news punjab

FIR registered suspended ASI Punjab: ਸਨੌਰ ਪੁਲਿਸ ਥਾਣੇ ਵਿੱਚ ਬੀਤੇ ਦਿਨੀਂ ਕੁੱਝ ਨੌਜਵਾਨਾਂ ਨੂੰ ਨਜਾਇਜ਼ ਹਿਰਾਸਤ ‘ਚ ਰੱਖਕੇ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਉਣ ‘ਤੇ ਕਾਰਵਾਈ ਕਰਦਿਆਂ ਪਹਿਲਾਂ ਜਿੱਥੇ ਐਸ.ਐਸ.ਪੀ. ਪਟਿਆਲਾ ਮਨਦੀਪ ਸਿੰਘ ਸਿੱਧੂ ਨੇ ਏ.ਐਸ.ਆਈ. ਨਰਿੰਦਰ ਸਿੰਘ ਨੰਬਰ 1846 ਤਾਇਨਾਤੀ ਸਨੌਰ ਪੁਲਿਸ ਥਾਣਾ, ਨੂੰ ਨੌਕਰੀ ਤੋਂ ਮੁਅੱਤਲ ਕਰਕੇ ਲਾਈਨ ਹਾਜ਼ਰ ਕਰ ਦਿੱਤਾ ਸੀ। ਉਥੇ ਹੀ ਅੱਜ ਉਸ ਵਿਰੁਧ ਨੌਜਵਾਨਾਂ ਨੂੰ ਨਜਾਇਜ਼ ਹਿਰਾਸਤ ‘ਚ ਰੱਖਣ ਅਤੇ ਕੁੱਟਮਾਰ ਕਰਨ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਦੀ ਪੁਸ਼ਟੀ ਕਰਦਿਆਂ ਐਸ.ਐਸ.ਪੀ. ਪਟਿਆਲਾ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਥਾਣਾ ਸਨੌਰ ਵਿਖੇ ਆਈ.ਪੀ.ਸੀ. ਦੀ ਧਾਰਾ 323 ਅਤੇ 342 ਅਧੀਨ ਐਫ.ਆਈ.ਆਰ. ਨੰਬਰ 50 ਮਿਤੀ 8 ਅਗਸਤ 2018 ਤਹਿਤ ਦਰਜ ਕੀਤਾ ਗਿਆ ਹੈ।

ਮਨਦੀਪ ਸਿੱਧੂ ਨੇ ਦੱਸਿਆ ਕਿ ਇਹ ਪੁਲਿਸ ਕੇਸ ਐਸ.ਪੀ. ਸਿਟੀ ਕੇਸਰ ਸਿੰਘ ਵੱਲੋਂ ਕੀਤੀ ਗਈ ਤਫ਼ਤੀਸ ਮਗਰੋਂ ਆਈ ਮੁਢਲੀ ਰਿਪੋਰਟ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ ਅਤੇ ਦਰਜ ਕੀਤੇ ਇਸ ਮਾਮਲੇ ਦੀ ਅਗਲੇਰੀ ਪੜਤਾਲ ਡੀ.ਐਸ.ਪੀ. ਦਿਹਾਤੀ ਗੁਰਦੇਵ ਸਿੰਘ ਧਾਲੀਵਾਲ ਕਰਨਗੇ। ਐਸ.ਐਸ.ਪੀ. ਮਨਦੀਪ ਸਿੱਧੂ ਨੇ ਦੱਸਿਆ ਕਿ ਇਸ ਮਾਮਲੇ ਦੇ ਅਸਲ ਕਾਰਨਾਂ ਦਾ ਪਤਾ ਲਾਉਣ ਲਈ ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਦੇ ਆਦੇਸ਼ਾਂ ‘ਤੇ ਚੱਲ ਰਹੀ ਮੈਜਿਸਟਰੀਅਲ ਜਾਂਚ ਦੀ ਰਿਪੋਰਟ ਅਤੇ ਡੀ.ਐਸ.ਪੀ. ਦੀ ਪੜਤਾਲ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਮਗਰੋਂ ਜੇ ਕੋਈ ਹੋਰ ਵੀ ਦੋਸ਼ੀ ਸਾਹਮਣੇ ਆਇਆ ਤਾਂ ਉਸ ਵਿਰੁੱਧ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ‘ਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ.

LEAVE A REPLY

Please enter your comment!
Please enter your name here