Sunday, September 27, 2020
Featured

ਕਿਸਾਨ ਦੇ ਇਕਲੌਤੇ ਪੁੱਤਰ ਦੀ ਸਡ਼ਕ ਹਾਦਸੇ ’ਚ ਮੌਤ

ਸਮਰਾਲਾ, (ਗਰਗ, ਬੰਗਡ਼)- ਇਥੋਂ ਦੇ ਰਾਸ਼ਟਰੀ ਰਾਜ ਮਾਰਗ ’ਤੇ  ਵਾਪਰੇ ਸਡ਼ਕ ਹਾਦਸੇ  ’ਚ ਪਿੰਡ ਮੁੱਤੋਂ ਦੇ ਇਕ ਕਿਸਾਨ ਦੇ ਇਕਲੌਤੇ ਪੁੱਤਰ ਦੀ ਮੌਤ ਹੋ ਗਈ। ਹਾਦਸਾ ਬੱਸ ਤੇ ਜੀਪ ਦੇ ਆਪਸ ਵਿਚ ਟਕਰਾ ਜਾਣ ਕਾਰਨ ਵਾਪਰਿਆ। ਜਾਣਕਾਰੀ ਅਨੁਸਾਰ ਹਰਜੋਤ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਪਿੰਡ ਮੁੱਤਿਓਂ ਬੀਤੀ ਰਾਤ ਸਮਰਾਲਾ ਤੋਂ ਵਾਪਸ ਆਪਣੇ ਪਿੰਡ ਨੂੰ ਜੀਪ ਵਿਚ ਜਾ ਰਿਹਾ ਸੀ ਕਿ ਸਾਹਮਣਿਓਂ ਆ ਰਹੀ ਪੀ. ਆਰ. ਟੀ. ਸੀ. ਦੀ ਤੇਜ਼ ਰਫ਼ਤਾਰ ਬੱਸ ਨੇ ਉਸਦੀ ਜੀਪ ਨੂੰ ਆਪਣੀ ਲਪੇਟ ’ਚ ਲੈ ਲਿਆ। ਦੋਵਾਂ ਵਾਹਨਾਂ ਦੇ ਟਕਰਾ ਜਾਣ ਕਾਰਨ ਜੀਪ ਚਾਲਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ।  ਮ੍ਰਿਤਕ ਕਾਲਜ ਦੀ ਪਡ਼੍ਹਾਈ ਤੋਂ ਬਾਅਦ ਆਪਣੇ ਪਿਤਾ ਨਾਲ ਕਿਸਾਨੀ ਵਿਚ ਹੱਥ ਵਟਾਉਂਦਾ ਸੀ। ਪੋਸਟਮਾਰਟਮ ਕਰਵਾਉਣ ਉਪਰੰਤ  ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਗਈ। ਸਹਾਇਕ ਥਾਣੇਦਾਰ ਸੰਤੋਖ ਸਿੰਘ ਨੇ ਦੱਸਿਆ ਕਿ ਬੱਸ ਚਾਲਕ ਵਿਰੁੱਧ ਅਣਗਹਿਲੀ ਨਾਲ ਬੱਸ ਚਲਾਉਣ ਦਾ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

up2mark
the authorup2mark

Leave a Reply