ਮੋਹਾਲੀ, (ਕੁਲਦੀਪ)- ਪੰਜਾਬ ਵਿਚ ਹਿੰਦੂ ਅਾਗੂਅਾਂ ਦੇ ਕਤਲ ਕੇਸਾਂ ਦੇ ਮਾਮਲੇ ’ਚ ਕਾਨੂੰਨੀ ਹਿਰਾਸਤ ਵਿਚ ਚੱਲ ਰਹੇ ਅਤੇ ਮੋਹਾਲੀ ਦੇ ਵਕੀਲ ਹੱਤਿਆਕਾਂਡ ਵਿਚ ਜੇਲ ਵਿਚ ਸਜ਼ਾ ਭੁਗਤ ਰਹੇ ਗੈਂਗਸਟਰ ਧਰਮਿੰਦਰ ਸਿੰਘ ਗੁਗਨੀ ਤੋਂ ਵੀ ਹੁਣ ਪੰਜਾਬੀ ਗਾਇਕ ਪਰਮੀਸ਼ ਵਰਮਾ ’ਤੇ ਹੋਏ ਹਮਲੇ ਵਾਲੇ ਕੇਸ ਵਿਚ ਪੁੱਛਗਿੱਛ ਕੀਤੀ ਜਾਵੇਗੀ। ਪੁਲਸ ਨੇ ਉਸ ਕੇਸ ਵਿਚ ਗੁਗਨੀ ਨੂੰ ਨਾਭਾ ਜੇਲ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਹੈ ਤੇ ਅੱਜ ਉਸਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਮਾਣਯੋਗ ਅਦਾਲਤ ਨੇ ਉਸ ਨੂੰ ਤਿੰਨ ਦਿਨਾ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਹੈ। ਪੁਲਸ ਸੂਤਰਾਂ ਮੁਤਾਬਕ ਪੁਲਸ ਵਲੋਂ ਗ੍ਰਿਫਤਾਰ ਕੀਤੇ ਗਏ ਗੈਂਗਸਟਰ ਦਿਲਪ੍ਰੀਤ ਸਿੰਘ ਢਾਹਾਂ ਉਰਫ ਬਾਬਾ ਤੋਂ ਪੁੱਛਗਿੱਛ ਉਪਰੰਤ ਧਰਮਿੰਦਰ ਸਿੰਘ ਗੁਗਨੀ ਦਾ ਨਾਂ ਸਾਹਮਣੇ ਆਇਆ ਸੀ। ਉਸ ਉਪਰੰਤ ਪੁਲਸ ਨੇ ਹੁਣ ਗੁਗਨੀ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਹੈ।
ਜ਼ਿਕਰਯੋਗ ਹੈ ਕਿ 14 ਅਪ੍ਰੈਲ ਸ਼ੁੱਕਰਵਾਰ ਦੀ ਦੇਰ ਰਾਤ ਸਾਢੇ 12 ਵਜੇ ਗਾਇਕ ਪਰਮੀਸ਼ ਵਰਮਾ ’ਤੇ ਮੋਹਾਲੀ ’ਚ ਅਣਪਛਾਤੇ ਲੋਕਾਂ ਨੇ ਉਸ ਸਮੇਂ ਹਮਲਾ ਕਰ ਦਿੱਤਾ ਸੀ, ਜਦੋਂ ਉਹ ਆਪਣੇ ਘਰ ਨੂੰ ਕਾਰ ਵਿਚ ਵਾਪਸ ਆ ਰਿਹਾ ਸੀ। ਇਸ ਹਮਲੇ ਵਿਚ ਪਰਮੀਸ਼ ਵਰਮਾ ਤੇ ਉਸ ਦਾ ਦੋਸਤ ਕੁਲਵੰਤ ਸਿੰਘ ਚਾਹਲ ਵੀ ਜ਼ਖ਼ਮੀ ਹੋ ਗਏ ਸਨ। ਪੁਲਸ ਵਲੋਂ ਇੰਡਸਟਰੀਅਲ ਏਰੀਆ ਫੇਜ਼-8ਬੀ ਮੋਹਾਲੀ ਸਥਿਤ ਪੁਲਸ ਚੌਕੀ ਵਿਚ ਕੁਲਵੰਤ ਸਿੰਘ ਨਿਵਾਸੀ ਪਿੰਡ ਡਡਹੇਡ਼ਾ ਜ਼ਿਲਾ ਪਟਿਆਲਾ ਦੇ ਬਿਆਨਾਂ ’ਤੇ ਅਣਪਛਾਤੇ ਹਮਲਾਵਰਾਂ ਖਿਲਾਫ ਕੇਸ ਦਰਜ ਕਰ ਲਿਆ ਗਿਆ ਸੀ, ਜਿਸ ਵਿਚ ਗੈਂਗਸਟਰ ਦਿਲਪ੍ਰੀਤ ਢਾਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ।
Breakingnewspunjab > Blog > Crime > ਪਰਮੀਸ਼ ਵਰਮਾ ਹਮਲਾ ਮਾਮਲਾ, ਧਰਮਿੰਦਰ ਗੁਗਨੀ ਤੋਂ ਵੀ ਹੋਵੇਗੀ ਪੁੱਛਗਿੱਛ
Leave a reply