Saturday, July 11, 2020
Crime

ਆਰਥਿਕ ਤੰਗੀ ਤੋਂ ਪਰੇਸ਼ਾਨ ਮਜ਼ਦੂਰ ਨੇ ਲਿਆ ਫਾਹਾ

high contrast image of a hangman's noose

ਸਥਾਨਕ ਨਗਰ ਅੰਦਰ ਕਰਜ਼ੇ ਦੇ ਬੋਝ ਅਤੇ ਘਰ ਦੀ ਆਰਥਿਕ ਤੰਗੀ ਕਾਰਨ ਇਕ ਮਜ਼ਦੂਰ ਵਲੋਂ ਫਾਹਾ ਲਗਾ ਕੇ ਆਤਮ ਹੱਤਿਆ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਤਲਵੰਡੀ ਸਾਬੋ ਵਿਖੇ ਬਲਦੇਵ ਸਿੰਘ ਮਜ਼ਦੂਰੀ ਦਾ ਕੰਮ ਕਰਦਾ ਸੀ ਜਿਸ ਦੇ ਦੋ ਮੁੰਡੇ ਅਤੇ ਪਤਨੀ ਹੈ। ਬਲਦੇਵ ਸਿੰਘ ਘਰ ਦੀ ਆਰਥਿਕ ਤੰਗੀ ਅਤੇ ਸਿਰ ਚੜ੍ਹੇ ਕਰਜ਼ੇ ਕਰਕੇ ਕਾਫੀ ਪ੍ਰੇਸ਼ਾਨ ਰਹਿੰਦਾ ਸੀ। ਜਿਸ ਨੇ ਬੀਤੇ ਦਿਨਾਂ ਖੇਤ ‘ਚ ਜਾ ਕੇ ਫਾਹ ਲਗਾ ਕੇ ਆਤਮ ਹੱਤਿਆਂ ਕਰ ਲਈ।

ਵਾਰਡ ਦੇ ਕੌਂਸਲਰ ਹਰਬੰਤ ਸਿੰਘ ਨੇ ਦੱਸਿਆ ਕਿ ਘਰ ਦੀ ਆਰਥਿਕ ਸਥਿਤੀ ਠੀਕ ਨਾ ਹੋਣ ਕਰਕੇ ਉਸ ਨੇ ਆਤਮ ਹੱਤਿਆ ਕਰ ਲਈ। ਪਿੰਡ ਵਾਸੀਆਂ ਨੇ ਸਰਕਾਰ ਤੋਂ ਮ੍ਰਿਤਕ ਦੇ ਪਰਿਵਾਰ ਨੂੰ ਆਰਥਿਕ ਮਦਦ ਦੇਣ ਦੀ ਮੰਗ ਕੀਤੀ ਹੈ। ਦੂਜੇ ਪਾਸੇ ਬਲਦੇਵ ਸਿੰਘ ਦੀ ਲਾਸ਼ ਦਾ ਤਲਵੰਡੀ ਸਾਬੋ ਦੇ ਸਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ‘ਚ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪੁਲਸ ਨੇ 174 ਦੀ ਕਰਵਾਈ ਕਰਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।

up2mark
the authorup2mark

Leave a Reply