550ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘਾ ਖੁਲਵਾਉਣ ਲਈ ਕੇਂਦਰ ਸਰਕਾਰ ਦਖ਼ਲ ਦੇਵੇ: ਕੈਪਟਨ

0
470

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਲਈ ਸ਼ਰਧਾਲੂਆਂ ਨੂੰ ਸਮਰੱਥ ਬਨਾਉਣ ਵਾਸਤੇ ਪਾਕਿਸਤਾਨ ਸਰਕਾਰ ਕੋਲ ਲਾਂਘੇ ਦੀ ਮੰਗ ਕਰਨ ਵਾਸਤੇ ਵਿਦੇਸ਼ ਮਾਮਲਿਆਂ ਦੀ ਮੰਤਰੀ ਸੁਸ਼ਮਾ ਸਵਰਾਜ ਦੇ ਨਿੱਜੀ ਦਖਲ ਦੀ ਮੰਗ ਕੀਤੀ ਹੈ। ਕੇਂਦਰੀ ਮੰਤਰੀ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਸੁਸ਼ਮਾ ਸਵਰਾਜ ਨੂੰ ਅਪੀਲ ਕੀਤੀ ਹੈ ਕਿ ਉਹ ਇਹ ਮਾਮਲਾ ਆਪਣੇ ਪਾਕਿਸਤਾਨ ਦੇ ਹਮਰੁਤਬਾ ਕੋਲ ਉਠਾਉਣ ਅਤੇ ਪ੍ਰਕਾਸ਼ ਪੁਰਬ ਸਮਾਰੋਹਾਂ ਮੌਕੇ ਅੰਤਰਰਾਸ਼ਟਰੀ ਸਰਹੱਦ ਤੋਂ ਕਰਤਾਰਪੁਰ ਤੱਕ ਗਲਿਆਰੇ ਨੂੰ ਖੁਲ੍ਹਵਾਉਣ।

Punjab CM Writes Sushma Swaraj

ਇਸ ਗਲਿਆਰੇ ਦੇ ਖੁੱਲ੍ਹਣ ਨਾਲ ਸ਼ਰਧਾਲੂ ਕਰਤਾਰਪੁਰ ਵਿਖੇ ਗੁਰਦੁਆਰਾ ਸਾਹਿਬ ਵਿੱਚ ਨਤਮਸਤਕ ਹੋ ਸਕੱਣ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਰਤਾਰਪੁਰ ਰਾਵੀ ਤੋਂ ਪਰਲੇ ਪਾਸੇ ਅੰਤਰਰਾਸ਼ਟਰੀ ਸਰਹੱਦ ਤੋਂ 4 ਕਿ.ਮੀ. ਦੂਰ ਗੁਰਦਾਸਪੁਰ ਜਿਲ੍ਹੇ ਦੇ ਡੇਰਾ ਬਾਬਾ ਨਾਨਕ ਕੋਲ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਰਤਾਰਪੁਰ ਵਿਖੇ ਅੰਤਿਮ ਸਵਾਸ ਲਏ ਸਨ ਅਤੇ ਉਨ੍ਹਾਂ ਦਾ 550ਵਾਂ ਪ੍ਰਕਾਸ਼ ਪੁਰਬ ਨਵੰਬਰ 2019 ਵਿੱਚ ਹੈ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਦੀ ਕਰਤਾਰਪੁਰ ਵਿਖੇ ਗੁਰਦੁਆਰਾ ਸਾਹਿਬ ਤੱਕ ਪਹੁੰਚ ਯਕੀਨੀ ਬਣਾਏ ਜਾਣ ਦੀ ਇਕ ਇਤਿਹਾਸਕ ਮੰਗ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਸਬੰਧ ਵਿੱਚ ਭਾਰਤ ਸਰਕਾਰ ਨੂੰ ਵਾਰ-ਵਾਰ ਬੇਨਤੀ ਕਰਕੇ ਇਹ ਮਾਮਲਾ ਪਾਕਿਸਤਾਨ ਸਰਕਾਰ ਕੋਲ ਉਠਾਉਣ ਲਈ ਆਖਿਆ ਹੈ ਤਾਂ ਜੋ ਅੰਤਰਰਾਸ਼ਟਰੀ ਸਰਹੱਦ ਤੋਂ ਕਰਤਾਰਪੁਰ ਤੱਕ ਗਲਿਆਰਾ ਖੁਲ੍ਹਵਾਇਆ ਜਾ ਸਕੇ। ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਇਹ ਮੰਗ ਪਿਛਲੇ ਲਮੇਂ ਸਮੇਂ ਤੋਂ ਚੱਲੀ ਆ ਰਹੀ ਹੈ। ਇਸ ਮੰਗ ਦੇ ਸਬੰਧ ਵਿੱਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ 1 ਸਤੰਬਰ, 2004 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਉਤਸਵ ਮੌਕੇ ਅੰਮ੍ਰਿਤਸਰ ਵਿਖੇ ਇਸ ਸਬੰਧੀ ਇਕ ਐਲਾਨ ਕੀਤਾ ਸੀ। ਉਨ੍ਹਾਂ ਨੇ ਸਾਲ 2005 ਅਤੇ 2006 ਦੇ ਸੂਬੇ ਦੇ ਦੌਰੇ ਦੌਰਾਨ ਵੀ ਇਸੇ ਨੂੰ ਦੁਹਰਾਇਆ ਸੀ। ਪਰ ਇਸ ਸਬੰਧੀ ਵਧੀਆ ਕੋਸ਼ਿਸ਼ਾਂ ਦੇ ਬਾਵਜੂਦ ਇਸ ਨੂੰ ਅਮਲੀ ਰੂਪ ਨਹੀਂ ਮਿਲਿਆ। ਉਨ੍ਹਾਂ ਨੇ ਸੁਸ਼ਮਾ ਸਵਰਾਜ ਨੂੰ ਇਸ ਸਬੰਧ ਵਿੱਚ ਆਪਣੀਆਂ ਨਿੱਜੀ ਕੋਸ਼ਿਸਾਂ ਕਰਨ ਦੀ ਅਪੀਲ ਕੀਤੀ ਹੈ।

LEAVE A REPLY

Please enter your comment!
Please enter your name here